ਹੁਕਮਨਾਮਾ ਸਾਹਿਬ ਜੀ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ

ਅੰਮ੍ਰਿਤ ਵੇਲੇ ਦਾ ਹੁਕਮਨਾਮਾ

ਅੱਜ ਦਾ ਫੁਰਮਾਣ ਰਾਗੁ ਧਨਾਸਰੀ

ਹੁਕਮਨਾਮਾ ਸਾਹਿਬ

ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥

ਵਿਆਖਿਆ:-

ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧।

31-01-26

ਗੁਰੂ ਕਾ ਖ਼ਾਲਸਾ ਜੀ Bhatia Entertainment 7625

ਭਾਗ:-(11)

ਹਰ ਰੋਜ ਹੁਕਮਨਾਮਾ ਲੈਣ Sade Facebook Chanel Nu Subscribe kro ਜੀ

https://www.facebook.com/share/1Fcog1opcD/

DAAS DA Contact No

.6229980220

https://www.facebook.com/share/v/18G74f2pwA/